Thursday, 31 October 2013

60 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਅੰਦਰ ਬਣਾਏ ਜਾਣਗੇ 6 ਆਧੁਨਿਕ ਮਾਡਲ ਸਕੂਲ

60 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਅੰਦਰ ਬਣਾਏ ਜਾਣਗੇ 6 ਆਧੁਨਿਕ ਮਾਡਲ ਸਕੂਲ
Posted by admin on October 31, 2013  ਜਲੰਧਰ, ਤਾਜ਼ਾ ਖਬਰਾਂ, ਦੋਆਬਾ, ਪੰਜਾਬ 

ਜਲੰਧਰ,31 ਅਕਤੂਬਰ ( ਸਟਾਫ ਰਿਪੋਟਰ )- ਪੰਜਾਬ ਦੇ ਪੇਂਡੂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਉਨ੍ਹਾਂ ਵਿਦਿਆਰਥੀਆਂ ਜਿੰਨਾਂ ਨੇ ਇਸ ਸਾਲ ਦਸਵੀਂ ਜਮਾਤ ਵਿਚੋਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹੋਣ, ਉਨ੍ਹਾਂ ਦੀ ਅਗਲੇਰੀ ਪੜ੍ਹਾਈ ਲਈ ਸਰਕਾਰ ਵਲੋਂ ਪਹਿਲੇ ਪੜਾਅ ਅਧੀਨ 60 ਕਰੋੜ ਰੁਪਏ ਖਰਚ ਕਰਕੇ ਅੰਮਿਤਸਰ, ਜਲੰਧਰ, ਬਠਿੰਡਾ, ਮੁਹਾਲੀ, ਪਟਿਆਲਾ ਅਤੇ ਲੁਧਿਆਣਾ ਵਿਖੇ 6 ਆਧੁਨਿਕ ਮਾਡਲ ਸਕੂਲ ਖੋਲ੍ਹੇ ਜਾਣਗੇ।  ਇਹ ਜਾਣਕਾਰੀ ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦਿੰਦੇ ਹੋਏ ਦੱਸਿਆ ਕਿ ਹਰੇਕ ਮਾਡਲ ਸਕੂਲ ਵਿਚ ਨਜ਼ਦੀਕੀ ਜਿਲ੍ਹਿਆਂ ਦੇ 1000 ਹਜ਼ਾਰ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕਰਨ ਦੀ ਵਿਸਸਥਾ ਕੀਤੀ ਜਾਵੇਗੀ ਤਾਂ ਜੋ ਪੇਂਡੂ ਹੋਣਹਾਰ ਵਿਦਿਆਰਥੀਆਂ ਨੂੰ ਉਚੱ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਸਮਰੱਥ ਬਣਾਇਆ ਜਾ ਸਕੇ।
 ਬੁਲਾਰੇ ਨੇ ਅਗੇ ਦੱਸਿਆ ਕਿ ਇਹਨਾਂ ਮਾਡਲ ਸਕੂਲਾਂ ਵਿਚ ਪੇਂਡੂ ਹੋਣਹਾਰ ਵਿਦਿਆਰਥੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਲੜਕੇ ਤੇ ਲੜਕੀਆਂ ਲਈ ਵੱਖਰੇ ਸ਼ਾਨਦਾਰ ਹੋਸਟਲ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ , ਨਵਾਂਸਹਿਰ, ਕਪੂਰਥਲਾ ਤੇ  ਜਲੰਧਰ ਜਿਲ੍ਹਿਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਜਲੰਧਰ ਵਿਖੇ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਨਾਂ ਜਿਲ੍ਹਿਆਂ ਵਿਚ ਜਗ੍ਹਾ ਦੀ ਚੋਣ ਕਰ ਲਈ ਗਈ ਹੈ ਜਿਸ ਸਬੰਧੀ ਮੁੱਖ ਮੰਤਰੀ ਵਲੋਂ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਹ ਸਕੂਲ ਅਗਲੇ ਵਿਦਿਅਕ ਸ਼ੈਸਨ ਸ਼ਰੂ ਕੀਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਜਲੰਧਰ ਵਿਖੇ ਬਣਨ ਵਾਲੇ ਆਧੁਨਿਕ ਮਾਡਲ ਸਕੂਲ ਲਈ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪਿਛਲੇ ਪਾਸੇ 10 ਏਕੜ ਜਗ੍ਹਾ ਦੀ ਚੋਣ ਕੀਤੀ ਗਈ ਹੈ ਜਿਥੇ ਆਧੁਨਿਕ ਮਾਡਲ ਸਕੂਲ ਬਣਾਇਆ ਜਾਵੇਗਾ।

No comments:

Post a Comment