Sunday, 10 November 2013

ਪੰਚਾਇਤੀ ਅਧਿਆਪਕਾਂ ਦੇ ਮਸਲੇ ਹੱਲ ਹੋਣ ਦੇ ਆਸਾਰ

ਪੰਚਾਇਤੀ ਅਧਿਆਪਕਾਂ ਦੇ ਮਸਲੇ ਹੱਲ ਹੋਣ ਦੇ ਆਸਾਰ
Posted On November - 10 - 2013

ਖੇਤਰੀ ਪ੍ਰਤੀਨਿਧ
ਬਠਿੰਡਾ, 9 ਨਵੰਬਰ
ਪੰਚਾਇਤੀ ਰਾਜ ਅਤੇ ਨਗਰ ਕੌਂਸਲ ਅਧੀਨ ਕੰਮ ਕਰਦੇ 13 ਹਜ਼ਾਰ ਅਧਿਆਪਕਾਂ ਦੇ ਮਸਲੇ ਹੱਲ ਹੋਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ।
ਈ.ਟੀ.ਟੀ. ਟੀਚਰਜ਼ ਯੂਨੀਅਨ ਨੇ 1 ਦਸੰਬਰ ਨੂੰ ਲੁਧਿਆਣਾ ਵਿਖੇ ਪੰਜਾਬ ਪੱਧਰ ਦਾ ਇਕੱਠ ਕਰਨ ਦਾ ਐਲਾਨ ਕੀਤਾ ਹੋਇਆ ਸੀ ਪਰ ਅੱਜ ਮੁੱਖ ਮੰਤਰੀ ਵੱਲੋਂ ਈ.ਟੀ.ਟੀ. ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਜਗਸੀਰ ਸਿੰਘ ਸਹੋਤਾ ਦੇ ਨਾਮ ਸੱਦਾ ਪੱਤਰ ਭੇਜਿਆ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਵਿਚਾਰਨ ਲਈ 12 ਨਵੰਬਰ ਨੂੰ ਮੁੱਖ ਮੰਤਰੀ ਦੇ ਚੰਡੀਗੜ੍ਹ ਨਿਵਾਸ ’ਤੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸ੍ਰੀ ਸਹੋਤਾ ਨੇ ਦੱਸਿਆ ਕਿ ਉਹ ਇਸ ਮੀਟਿੰਗ ਵਿੱਚ ਆਪਣੇ ਨੁਮਾਇੰਦਿਆਂ ਨਾਲ ਸ਼ਾਮਲ ਹੋਣਗੇ ।

No comments:

Post a Comment